ਲਾਇਲਪੁਰ ਖ਼ਾਲਸਾ ਕਾਜਲ, ਜਲੰਧਰ ਦੇ ਪੋਸਟ ਗ੍ਰੈਜੂਏਸ਼ਨ ਡਿਪਾਰਟਮੈਂਟ ਆਫ ਇਕਨਾਮਿਕਸ ਨੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੀ.ਐਸ.ਆਰ. ਬਾਕਸ ਟੀਮ ਦੇ ਸਹਿਯੋਗ ਨਾਲ ਇੱਕ ਵੈਬੀਨਾਰ ਦਾ ਅਯੋਜਨ ਕੀਤਾ ਜਿਸ ਦਾ ਮੁਖ ਮੰਤਵ ਵਿਦਿਆਰਥੀਆਂ ਵਿੱਚ ਵੱਧਦੇ ਹੋਏ ਸੜਕ ਹਾਦਸਿਆਂ ਅਤੇ ਸੁਰੱਖਿਆ ਉਪਾਵਾਂ ਬਾਰੇ ਜਾਣਕਾਰੀ ਦੇਣਾ ਅਤੇ ਜਾਗਰੁਕਤਾ ਪੈਦਾ ਕਰਨਾ ਸੀ। ਇਸ ਵੈਬੀਨਾਰ ਵਿੱਚ ਇਕਨਾਮਿਕਸ ਅਤੇ ਕਾਮਰਸ ਵਿਭਾਗ ਦੇ 150 ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਸੁਰੱਖਿਅਤ ਡਰਾਈਵਿੰਗ ਲਈ ਕਦਮ ਚੁੱਕਣ ਦਾ ਵਾਅਦਾ ਕੀਤਾ। ਇਹ ਇੱਕ ਇੰਟਰੈਕਟਿਵ ਸੈਸ਼ਨ ਸੀ ਜਿਸ ਵਿੱਚ ਵਿਦਿਆਰਥੀਆਂ ਨੇ ਆਪਣੀ ਅਸਲ ਜ਼ਿੰਦਗੀ ਤੇ ਅਨੁਭਵ ਵੀ ਸਾਂਝੇ ਕੀਤੇ। ਸੈਸ਼ਨ ਦੇ ਮੁੱਖ ਬੁਲਾਰੇ ਮਿਸ. ਨਿਸ਼ਾ ਸਿੰਘ ਨੇ ਵਿਦਿਆਰਥੀਆਂ ਨੂੰ ਘਾਤਕ ਸੜਕ ਹਾਦਿਸਿਆਂ ਦੇ ਕਾਰਨਾਂ ਅਤੇ ਰੋਕਥਾਮਾਂ ਦੇ ਉਪਾਅ ਤੋਂ ਜਾਣੂ ਕਰਵਾਇਆ। ਸੈਸ਼ਨ ਨੂੰ ਦਿਲਚਸਪ ਬਣਾਉਣ ਵਾਸਤੇ ਅੰਤ ਵਿੱਚ ਵਿਦਿਆਰਥੀਆਂ ਲਈ ਇੱਕ ਕੁਇਜ਼ ਵੀ ਆਯੋਜਿਤ ਕੀਤੀ ਗਈ। ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਨਿਯਮਤ ਤੌਰ ਤੇ ਸਮਾਜ ਦੇ ਸੰਵੇਦਨਸ਼ੀਲ ਮੁੱਦਿਆਂ ਬਾਰੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਰੁਝਿਆ ਹੋਇਆ ਹੈ ਅਤੇ ਹਾਲ ਵਿਚ ਹੀ ਇਸ ਨੇ ਸੀ.ਐਸ.ਆਰ. ਬਾਕਸ ਟੀਮ ਨਾਲ ਸੜਕ ਹਾਦਸਿਆਂ ਦੀ ਰੋਕਥਾਮ ਸੰਬੰਧੀ ਅਪਨਾਏ ਜਾ ਸਕਦੇ ਤਰੀਕਿਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਇੱਕ ਐਸ.ਓ.ਯੂ ਕੀਤਾ ਹੈ। ਲਾਇਲਪੁਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਅਰਥ ਸ਼ਾਸਤਰ ਵਿਭਾਗ ਦੇ ਇਸ ਦਿਸ਼ਾ ਵਿੱਚ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ। ਅੰਤ ਵਿੱਚ ਵਿਭਾਗ ਦੇ ਮੁੱਖੀ ਪ੍ਰੋ. ਨਵਦੀਪ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਵੈਬੀਨਾਰ ਦੇ ਪ੍ਰਬੰਧਕਾਂ ਵਿੱਚ ਡਾ. ਐਸ.ਐਸ.ਬੈਂਸ, ਡਾ. ਸਰਬਜੀਤ ਕੌਰ ਅਤੇ ਪ੍ਰੋ. ਮਨਪ੍ਰੀਤ ਕੌਰ ਸ਼ਾਮਿਲ ਸਨ। ਇਸ ਮੌਕੇ ਤੇ ਕਾਮਰਸ ਵਿਭਾਗ ਦੇ ਮੁੱਖੀ ਡਾ. ਰਸ਼ਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।