ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਐਮ.ਏ. ਇਕਨਾਮਿਕਸ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਮੇਘਾ ਸੋਬਤੀ ਨੇ 500 ਵਿਚੋਂ 463 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਤੀਜਾ ਸਥਾਨ, ਇਸ਼ਾ ਅਗਰਵਾਲ ਨੇ 449 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ, ਜੈਨਬ ਨੇ 447 ਅੰਕ ਪ੍ਰਾਪਤ ਕਰਕੇ ਪੰਜਾਵਾਂ ਸਥਾਨ ਅਤੇ ਪੂਜਾ ਮਾਹੀ ਨੇ 437 ਅੰਕ ਪ੍ਰਾਪਤ ਕਰਕੇ ਅੱਠਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਨਵਦੀਪ ਕੌਰ ਮੁਖੀ ਇਕਨਾਮਿਕਸ ਵਿਭਾਗ, ਡਾ. ਸਿਮਰਨਜੀਤ ਸਿੰਘ ਬੈਂਸ, ਪ੍ਰੋ. ਸਰਬਜੀਤ ਕੌਰ, ਪ੍ਰੋ. ਮਨਪ੍ਰੀਤ ਕੌਰ, ਅਤੇ ਪ੍ਰੋ. ਹਰਪ੍ਰੀਤ ਕੌਰ ਵੀ ਹਾਜ਼ਰ ਸਨ।

 

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।