ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖ਼ਾਲਸਾ ਕਾਲਜ ਦੀ ਵਿਦਿਆਰਥੀ ਪ੍ਰਤੀਕ ਮੁਹਮੰਦ ਅਤੇ ਪੂਜਾ ਸਿੰਘ ਨੇ 450 ਵਿਚੋਂ 426 ਅੰਕ ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸੇ ਕਲਾਸ ਦੀ ਵਿਦਿਆਰਥਣ ਰੇਨੂ ਸ਼ਰਮਾ ਨੇ 423 ਅੰਕ ਪ੍ਰਾਪਤ ਕਰਕੇ ਤੀਜਾ, ਕਿਰਨ ਮਨਰਾਲ ਨੇ 419 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ, ਪਵਨਪ੍ਰੀਤ ਕੌਰ ਨੇ 418 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਅਤੇ ਅਮਨਜੋਤ ਕੌਰ ਨੇ 416 ਅੰਕ ਪ੍ਰਾਪਤ ਕਰਕੇ ਛੇਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਮਰਾ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਪ੍ਰੋ. ਅਰੁਣਜੀਤ ਕੌਰ ਮੁਖੀ ਕੈਮਿਸਟਰੀ ਵਿਭਾਗ, ਡਾ. ਭੁਪਿੰਦਰਪਾਲ ਸਿੰਘ, ਡਾ. ਗੀਤਾਂਜਲੀ ਕੌਸ਼ਲ, ਡਾ. ਵਿਕਾਸ ਕੁਮਾਰ, ਡਾ. ਹਰਸ਼ਵੀਰ ਅਰੋੜਾ ਅਤੇ ਹਰਜਿੰਦਰ ਕੋਰ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।