ਵਿੱਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਸਮੂਹ ਸਟਾਫ ਅਤੇ ਪਿੰ੍ਰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵਲੋਂ ਪੋਸਟ ਗਰੈਜੂਏਟ ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋ. ਅਰੁਣਜੀਤ ਕੌਰ ਦੀ ਰੀਟਾਇਰਮੈਂਟ ਮੌਕੇ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਿੱਤੀ ਗਈ। ਸਮਾਗਮ ਦੇ ਸ਼ੁਰੂ ਵਿੱਚ ਪ੍ਰੋ. ਅਰੁਣਜੀਤ ਕੌਰ ਅਤੇ ਉਨ੍ਹਾਂ ਦੀ ਪਤੀ ਅਤੇ ਪੁੱਤਰੀ ਦਾ ਸਵਾਗਤ ਪਿੰ੍ਰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ, ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਅਤੇ ਡੀਨ ਅਕੈਡਮਿਕ ਅਫੇਅਰਜ਼ ਪੋ੍ਰ. ਜਸਰੀਨ ਕੌਰ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ। ਪ੍ਰਿੰਸੀਪਲ ਡਾ. ਸਮਰਾ ਨੇ ਸਮੂਹ ਸਟਾਫ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪ੍ਰੋ. ਅਰੁਣਜੀਤ ਕੌਰ ਨੇ ਕਾਲਜ ਦੇ ਪੋਸਟ ਗਰੈਜੂਏਟ ਕੈਮਿਸਟਰੀ ਵਿਭਾਗ ਵਿਚ 32 ਸਾਲ ਬਤੌਰ ਅਧਿਆਪਕ ਅਤੇ ਮੁਖੀ ਵਜੋਂ ਸੇਵਾ ਨਿਭਾਈ। ਸਟਾਫ ਸੈਕਟਰੀ ਡਾ. ਰਛਪਾਲ ਸਿੰਘ ਸੰਧੂ ਨੇ ਵੀ ਸਟਾਫ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਪ੍ਰੋ. ਅਰੁਣਜੀਤ ਕੌਰ ਨੇ ਕਾਲਜ ਵਿਖੇ ਪੜਾਉਦਿਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਕਾਲਜ ਦੇ ਕਈ ਮਹੱਤਵਪੂਰਨ ਅਹੁਦਿਆਂ ਤੇ ਰਹੇ ਅਤੇ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਈ। ਇਸ ਮੌਕੇ ਕਾਲਜ ਵਲੋਂ ਪ੍ਰੋ. ਅਰੁਣਜੀਤ ਕੌਰ ਨੂੰ ਦਿੱਤਾ ਗਿਆ ਸ਼ੋਭਾ ਪੱਤਰ ਪੜ੍ਹਿਆ। ਪ੍ਰੋ. ਅਰੁਣਜੀਤ ਕੌਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਕਾਲਜ ਨੇ ਤੇ ਇਥੋਂ ਦੇ ਸਟਾਫ ਨੇ ਜਿਹੜਾ ਮਾਣ ਸਤਿਕਾਰ ਮੈਨੂੰ ਦਿੱਤਾ ਉਸ ਨੂੰ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਦੀ ਅਤੇ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਇਹ ਕਾਲਜ ਸਦਾ ਦਿਨ ਦੁਗਨੀ ਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ। ਇਸ ਮੌਕੇ ਉਨ੍ਹਾਂ ਕੈਮਿਸਟਰੀ ਵਿਭਾਗ ਦੇ ਇਤਿਹਾਸ ਤੇ ਪ੍ਰਾਪਤੀਆਂ ’ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਸਮੂਹ ਟੀਚਿੰਗ ਸਟਾਫ ਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਵੱਲੋਂ ਪ੍ਰੋ. ਅਰੁਣਜੀਤ ਕੌਰ, ਉਨਾਂ ਦੀ ਪਤੀ ਅਤੇ ਪੁੱਤਰੀ ਦਾ ਵਿਸ਼ੇਸ਼ ਤੌਰ ਤੇ ਸਨਮਾਣ ਵੀ ਕੀਤਾ ਗਿਆ। ਇਸ ਮੌਕੇ ਜਸਰੀਨ ਕੌਰ ਡੀਨ ਅਕੈਡਮਿਕ ਅਫੇਅਰਜ਼ ਨੇ ਧੰਨਵਾਦ ਮਤਾ ਪੇਸ਼ ਕੀਤਾ। ਸਟੇਜ ਸੰਚਾਲਕ ਦੀ ਸੇਵਾ ਡਾ. ਰਛਪਾਲ ਸਿੰਘ ਸੰਧੂ ਨੇ ਬਾਖੁਬੀ ਨਿਭਾਈ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।