ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਅੇਨਐਸਐਸ ਵਲੰਟੀਅਰ ਮਨਿੰਦਰਜੀਤ ਸਿੰਘ ਦਾ ਕਾਲਜ ਪਹੁੰਚਣ ’ਤੇ ਸ਼ਾਨਦਾਰ ਢੰਗ ਨਾਲ ਸਨਮਾਨ ਕੀਤਾ ਗਿਆ। ਵਿਦਿਆਰਥੀ ਦੇ ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਚੀਫ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਅਤੇ ਐਨ.ਅੇਸ.ਅੇਸ. ਟੀਮ ਨੇ ਸਵਾਗਤ ਕੀਤਾ। ਉਸ ਨੂੰ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਖੁੱਲ੍ਹੀ ਗੱਡੀ ਵਿੱਚ ਗੁਰਦੁਆਰਾ ਸਾਹਿਬ ਲਿਜਾਇਆ ਗਿਆ। ਇਸ ਦੌਰਾਨ, ਂਸ਼ਸ਼ ਵਾਲੰਟੀਅਰਾਂ ਨੇ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਤਾੜੀਆਂ ਵਜਾਉਂਦੇ ਹੋਏ ਹੌਂਸਲਾ ਅਫਜਾਈ ਕੀਤੀ। ਅਰਦਾਸ ਉਪਰੰਤ ਉਸ ਨੂੰ ਸਿਰੋਪਾਓ ਦਿੱਤਾ ਗਿਆ। ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਵੱਖ-ਵੱਖ ਵਿਭਾਗ ਦੇ ਮੁਖੀ ਸਾਹਿਬਾਨ ਨੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਪਹਿਨਾਏ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਖੁਸ਼ੀ ਵਾਲਾ ਪਲ ਕਰਾਰ ਦਿੱਤਾ ਜਦੋਂ ਵਿਦਿਆਰਥੀ ਮਨਿੰਦਰਜੀਤ ਨੂੰ ਨੈਸ਼ਨਲ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦਾ ਨਾਂ ਰਾਸ਼ਟਰਪਤੀ ਭਵਨ ਵਿਖੇ ਉਚਾਰਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਮਾਨਦਾਰੀ ਦੇ ਨਾਲ ਲਗਾਤਾਰ ਕੋਸ਼ਿਸ਼, ਅਜਿਹੀ ਉੱਚ ਦਰਜੇ ਦੀ ਸਫਲਤਾ ਦੀ ਕੁੰਜੀ ਹੈ। ਇਹ ਅਵਾਰਡ ਕਾਲਜ ਵਿੱਚ ਪਹਿਲੀ ਵਾਰ ਅਤੇ ਗੁਰੂ ਨਾਨਕ ਦੇਵ ਯੁਨੀਵਰਸਿਟੀ ਨਾਲ ਸਬੰਧਤ ਕਾਲਜਾਂ ਵਿੱਚ 28 ਸਾਲਾਂ ਬਾਅਦ ਮਿਲਿਆ ਹੈ। ਚੀਫ ਪ੍ਰੋਗਰਾਮ ਅਫ਼ਸਰ ਸਤਪਾਲ ਸਿੰਘ ਨੇ ਕਿਹਾ ਕਿ ਇਹ ਮਨਿੰਦਰਜੀਤ ਦੀ ਲਗਨ ਹੀ ਸੀ ਕਿ ਉਹ ਅਜਿਹਾ ਮਾਣ ਹਾਸਲ ਕਰਨ ਦੇ ਯੋਗ ਹੋਇਆ ਹੈ। ਮਨਿੰਦਰਜੀਤ ਨੇ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ, ਪ੍ਰਿੰਸੀਪਲ ਅਤੇ ਪ੍ਰੋਗਰਾਮ ਅਫਸਰਾਂ ਦਾ ਉਸ ਦੇ ਮਾਰਗਦਰਸ਼ਨ ਅਤੇ ਨਿਰੰਤਰ ਸਹਿਯੋਗ ਲਈ ਰਾਸ਼ਟਰੀ ਪੱਧਰ ‘ਤੇ ਸਫਲਤਾ ਪ੍ਰਾਪਤ ਕਰਨ ਲਈ ਧੰਨਵਾਦ ਕੀਤਾ। ਉਸ ਨੇ ਵਾਅਦਾ ਕੀਤਾ ਕਿ ਉਹ ਸਮਾਜ ਦੀ ਭਲਾਈ ਲਈ ਕੰਮ ਕਰਦਾ ਰਹੇਗਾ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।