ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ, ਜਲੰਧਰ ਦੇ ਫਾਈਨ ਆਰਟਸ ਵਿਭਾਗ ਵੱਲੋਂ ਫੇਵੀਕਰਿਲ ਦੇ ਸਹਿਯੋਗ ਨਾਲ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੁੰ ਮੋਡਪੋਚ ਤਕਨੀਕ, ਫੈਬਰਿਕ ਪੇਟਿੰਗ, ਗਹਿਣੇ ਬਣਾਉਣ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਜੀ ਨੇ ਮੈਡਮ ਅਨੂ ਦਾ ਧੰਨਵਾਦ ਕੀਤਾ ਅਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਡਾ. ਰੁਪਾਲੀ ਰਾਜਧਾਨ(ਮੁਖੀ, ਫਾਈਨ ਆਰਟਸ ਵਿਭਾਗ ਅਤੇ ਅਸਿਸਟੈਂਟ ਪ੍ਰੋਫੈਸਰ ਮੈਡਮ ਸਰਬਜੀਤ ਕੌਰ ਨੂੰ ਵਧਾਈ ਦਿੱਤੀ। ਇਸਦੇ ਨਾਲ ਹੀ ਮੈਡਮ ਨੇ ਵਿਭਾਗ ਦੇ ਵਿਦਿਆਰਥੀਆਂ ਨੂੰ ਹੁਨਰਮੰਦ ਹੋਣ ਅਤੇ ਆਰਥਿਕ ਤੌਰ ਤੇ ਆਤਮ ਨਿਰਭਰ ਹੋਣ ਲਈ ਅਜਿਹੀਆਂ ਤਕਨੀਕਾਂ ਵਿਚ ਨਿਪੂੰਨਤਾ ਹਾਸਲ ਕਰਨ ਲਈ ਪ੍ਰੇਰਿਆ ਤਾਂਕਿ ਸਿੱਖਿਆਂ ਦੌਰਾਨ ਹੀ ਉਹ ਕਮਾਈ ਕਰਨ ਦੇ ਯੋਗ ਹੋ ਜਾਣ।

 

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।