ਜਲੰਧਰ (29-09-2022):ਵਰਲਡ ਹਾਰਟ ਡੇਮੌਕੇ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ
ਅਗਵਾਈ ਵਿੱਚ ਵੀਰਵਾਰ ਨੂੰ ਜਿਲ੍ਹਾ ਸਿਖਲਾਈ ਕੇਂਦਰ ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਦੱਸਿਆ ਗਿਆ ਕਿ ਲੋਕਾਂ ਨੂੰ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਪ੍ਰਤੀ ਜਾਗਰੂਕ
ਕਰਨ ਹਿੱਤ ਸਿਹਤ ਵਿਭਾਗ ਵੱਲੋਂ ਹਰ ਸਾਲ 29 ਸਤੰਬਰ ਨੂੰ ਵਰਲਡ ਹਾਰਟ ਡੇਮਨਾਇਆ ਜਾਂਦਾ ਹੈ। ਇਸ ਸਾਲ ਇਹ
ਦਿਵਸ ਯੂਜ਼ ਹਾਰਟ ਫਾਰ ਐਵਰੀ ਹਾਰਟ ਥੀਮ ਦੇ ਤਹਿਤ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਲ ਦੇ ਰੋਗਾਂ ਤੋਂ ਬਚਾਓ
ਲਈ ਆਪਣਾ ਅਤੇ ਆਪਣੇ ਪਰਿਵਾਰ ਦਾ ਧਿਆਨ ਰੱਖੋ, ਜਾਗਰੂਕ ਰਹੋ ਅਤੇ ਹੋਰਾਂ ਨੂੰ ਵੀ ਵੱਧ ਤੋਂ ਵੱਧ ਜਾਗਰੂਕ ਕਰੋ।
ਡਾ. ਰਾਜੀਵ ਸ਼ਰਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅੱਜ ਸਮੇਂ ਦੀ ਲੋੜ ਹੈ ਕਿ ਦਿਲ ਦੀ ਸਿਹਤ ਨੂੰ
ਵਧੇਰੇ ਮਹੱਤਵ ਦਿੱਤਾ ਜਾਵੇ ਅਤੇ ਇਸ ਨਾਲ ਜੁੜੀਆਂ ਬਿਮਾਰੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਹੋ ਕੇ ਸਿਹਤਮੰਦ ਜੀਵਨ ਸ਼ੈਲੀ
ਅਪਣਾਈ ਜਾਵੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਲੋਕਾਂ ਦੀ ਤੇਜੀ ਨਾਲ ਬਦਲਦੀ ਜੀਵਨਸ਼ੈਲੀ, ਖਾਣ-ਪੀਣ ਦੀਆਂ ਗਲਤ
ਆਦਤਾਂ ਅਤੇ ਰੋਜਾਨਾ ਜੀਵਨ ਵਿੱਚ ਹਾਵੀ ਹੋ ਰਿਹਾ ਤਣਾਅ ਦਿਲ ਦੇ ਰੋਗ ਹੋਣ ਦਾ ਵੱਡਾ ਕਾਰਨ ਬਣ ਰਿਹਾ ਹੈ। ਇਸ ਲਈ
ਸਾਨੂੰ 20-25 ਮਿੰਟ ਰੋਜਾਨਾ ਕਸਰਤ ਅਤੇ ਸੈਰ ਕਰਨੀ ਚਾਹੀਦੀ ਹੈ। ਇਸਦੇ ਨਾਲ ਹੀ ਜੰਕ ਫੂਡ ਤੋਂ ਪਰਹੇਜ਼ ਕਰਦੇ ਹੋਏ
ਸੰਤੁਲਿਤ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਤੰਬਾਕੂ, ਸਿਗਰਟਨੋਸ਼ੀ ਤੋਂ ਦੂਰ ਰਹਿਣਾ ਚਾਹੀਦਾ ਹੈ।
ਡਾ. ਸੁਰਜੀਤ ਸਿੰਘ ਅਤੇ ਡਾ. ਸ਼ੁਭਮ ਵੱਲੋਂ ਦੱਸਿਆ ਗਿਆ ਕਿ ਸਾਹ ਲੈਣ ਵਿੱਚ ਤਕਲੀਫ ਹੋਣਾ, ਘਬਰਾਹਟ ਹੋਣਾ ਅਤੇ
ਪਸੀਨਾ ਆਉਣਾ, ਬਾਂਹ ਜਾਂ ਮੋਢੇ ਵਿੱਚ ਦਰਦ ਅਤੇ ਛਾਤੀ ਵਿੱਚ ਦਰਦ ਹੋਣਾ ਆਦਿ ਦਿਲ ਦੀਆਂ ਬਿਮਾਰੀਆਂ ਦੇ ਲੱਛਣ ਹਨ।
ਇਹ ਲੱਛਣ ਦਿਸਣ 'ਤੇ ਨਜਦੀਕੀ ਸਿਹਤ ਸੰਸਥਾ ਵਿਖੇ ਜਾ ਕੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਵੱਲੋਂ ਦਿਲ ਦੇ
ਰੋਗਾਂ ਤੋਂ ਬਚਾਓ ਲਈ ਜਰੂਰੀ ਸੁਝਾਅ ਵੀ ਦਿੱਤੇ ਗਏ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।