ਜਲੰਧਰ(25.05.2022): ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵਲੋਂ ਸਿਵਲ ਸਰਜਨ ਦਫਤਰ ਵਿਖੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਅਰਬਨ ਮੈਡੀਕਲ ਅਫਸਰਾਂ ਦੀ ਮੀਟਿੰਗ ਬੁਲਾਈ ਗਈ। ਜਿਸ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਡਾ. ਰਣਜੀਤ ਸਿੰਘ ਵੱਲੋਂ ਐਸ.ਐੱਨ.ਆਈ.ਡੀ., ਵੈਕਸੀਨੇਸ਼ਨ ਅਤੇ 28 ਮਈ ਨੂੰ ਰਾਸ਼ਟਰੀ ਕਿਸ਼ੋਰ ਸਵੱਸਥ ਕਾਰਿਆਕ੍ਰਮ ਅਧੀਨ ਮਨਾਏ ਜਾ ਰਹੇ “ਮੈਨਸਟਰੂਅਲ ਹਾਈਜੀਨ ਡੇ” ਸਬੰਧੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਮਨ ਗੁਪਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਕੇਸ਼ ਕੁਮਾਰ ਚੌਪੜਾ, ਡੀ.ਡੀ.ਐਚ.ਓ. ਡਾ. ਬਲਜੀਤ ਕੌਰ ਰੂਬੀ, ਸਰਵੇਲੈਂਸ ਮੈਡੀਕਲ ਅਫਸਰ (ਡਬਲਯੂ. ਐੱਚ.ਓ.) ਡਾ. ਗਗਨ ਸ਼ਰਮਾ ਵੀ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।