ਜਲੰਧਰ (19.10.2023): ਸਿਵਲ ਸਰਜਨ ਡਾ. ਗੁਰਮੀਤ ਲਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਜਲੰਧਰ ਵਿਖੇ ਸੋਮਵਾਰ ਨੂੰ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਦੀ ਅਗਵਾਈ ਹੇਠ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹੇ ਭਰ ਵਿਚ ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋ ਆਯੂਸਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਵਿਚ ਵਾਧਾ ਕਰਨ ਦੇ ਮਕਸਦ ਨਾਲ ਕੰਪੇਨ ਚਲਾਈ ਜਾ ਰਹੀ ਹੈ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕੀਤੀ ਜਾਂਦੀ ਹੈ।

ਡਾ. ਜੋਤੀ ਸ਼ਰਮਾ ਨੇ ਦੱਸਿਆ ਕਿ ਆਯੂਸ਼ਮਾਨ ਯੋਜਨਾ ਦੇ ਲਾਭਪਾਤਰੀਆਂ ਦੀ ਸ਼੍ਰੇਣੀਆਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ ਫਾਰਮ ਧਾਰਕ ਕਿਸਾਨ, ਰਜਿਸਟਰਡ ਮਜਦੂਰ, ਰਜਿਸਟਰਡ ਛੋਟੇ ਵਪਾਰੀ, ਪੀਲੇ ਕਾਰਡ ਧਾਰਕ ਪੱਤਰਕਾਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਕਾਰਡ Ayushman App ਦੇ ਰਾਹੀਂ ਖੁੱਦ ਵੀ ਘਰ ਬੈਠੇ ਬਣਾਇਆ ਸਕਦਾ ਹੈ। ਇਸ ਸੰਬੰਧੀ ਪਾਤਰਤਾ ਚੈੱਕ ਕਰਨ ਲਈ ਵੈਬਸਾਈਟ www.sha.punjab.gov.in ਦੀ ਵਰਤੋਂ ਕੀਤੀ ਜਾਵੇ ਜਿੱਥੇ ਆਧਾਰ ਕਾਰਡ ਨਾਲ ਤੁਸੀਂ ਆਪਣੀ ਪਾਤਰਤਾ ਚੈੱਕ ਕਰ ਸਕਦੇ ਹੋ। ਜਿਲ੍ਹਾ ਜਲੰਧਰ ਵਿੱਚ ਹੁਣ ਤੱਕ 6,72,009 ਯੋਗ ਲਾਭਪਾਤਰੀਆਂ ਦੇ ਆਯੂਸ਼ਮਾਨ ਭਾਰਤ ਦੇ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਵੀ ਆਯੂਸ਼ਮਾਨ ਯੋਜਨਾ ਦਾ ਲਾਭ ਵੀ ਲੈ ਚੁੱਕੇ ਹਨ। ਜਾ

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।