ਪੰਜਾਬ ਟੈਕਨੀਕਲ ਇੰਸਟੀਟਿਊਸ਼ਨ ਸਪੋਰਟਸ ਵਲੋੋਂ ਸੂਬਾ ਪੱਧਰੀ ਅਥਲੈਟਿਕ ਮੀਟ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ 19-20 ਫਰਵਰੀ 2025 ਨੂੰ ਕਰਵਾਈ ਗਈ।ਇਸ ਦੌਰਾਨ ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਦੇ ਅਭਿਸ਼ੇਕ ਭੰਡਾਰੀ (ਆਟੋਮੋਬਾਇਲ) ਨੇ 200 ਮੀਟਰ ਰੇਸ ਵਿੱਚ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਸਾਹਿਲ ਸਿੰਘ ਪਾਂਡੇ (ਇਲੈਕਟ੍ਰੀਕਲ) ਨੇ 800 ਮੀਟਰ ਰੇਸ ਵਿੱਚ ਸਿਲਵਰ ਮੈਡਲ ਜਿੱਤ ਕੇ ਕਾਲਜ ਦੀ ਸ਼ਾਨ ਵਧਾਈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਅਤੇ ਸਪੋ੍ਰਟਸ ਪ੍ਰੈਜੀਡੈਂਟ ਪ੍ਰੋ. ਕਸ਼ਮੀਰ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਸਪ੍ਰੋਟਸ ਪ੍ਰਧਾਨ ਸ਼੍ਰੀ ਵਿਕ੍ਰਮਜੀਤ ਸਿੰਘ, ਸਪ੍ਰੋਟਸ ਇੰਚਾਰਜ ਸ੍ਰੀ ਦੁਰਗੇਸ਼ ਜੰਡੀ ਅਤੇ ਟੀਮ ਇੰਚਾਰਜ ਸ਼੍ਰੀ ਕੁਲਵਿੰਦਰ ਸਿੰਘ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।