ਅਸੀਂ ਇਸ ਗੱਲ ਤੋਂ ਕੁੁਝ ਨਹੀਂ ਲੈਣਾ ਦੇਣਾ ਨਹੀ ਕੀ ਨਵਜੋਤ ਸਿੰਘ ਸਿੱਧੂ ਕਿਸ ਪਾਰਟੀ ਵਿਚ ਹਨ ਜਾਂ ਕਿਸ ਵਿੱਚ ਨਹੀਂ, ਪਰ ਨਵਜੋਤ ਸਿੰਘ ਸਿੱਧੂ ਵੱਲੋਂ ਸਿੱਖ ਕੌਮ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਾਏ ਅਹਿਮ ਯੋਗਦਾਨ ਨੂੰ ਕੋਈ ਵੀ ਗੁਰੂ ਦਾ ਸਿੱਖ ਭੁਲਾ ਨਹੀਂ ਸਕਦਾ,ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੁ,ਵਿੱਕੀ ਸਿੰਘ ਖਾਲਸਾ ਤੇ ਪ੍ਰਭਜੋਤ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵਿੱਚ ਲੱਖ ਬੁਰਿਆਈਆਂ ਹੋਣ ਪਰ ਸਿੱਖ ਕੌਮ ਦੇ ਕੌਮੀ ਮਸਲਿਆਂ ਲਈ ਸਦਾ ਉਸਨੇ ਹਾਅ ਦਾ ਨਾਹਰਾ ਮਾਰਿਆ,ਉਹ ਭਾਵੇਂ ਬਹਿਬਲ ਕਲਾਂ ਗੋਲੀ ਕਾਂਡ ਹੋਵੇ ਜਾ ਬਰਗਾੜੀ ਦਾ ਮੁੱਦਾ ਹੋਵੇ। ਨਵਜੋਤ ਸਿੰਘ ਸਿੱਧੂ ਨੇ ਹਮੇਸ਼ਾ ਹਾਂ ਪੱਖੀ ਰੋਲ ਅਦਾ ਕੀਤਾ ਹੈ। ਨਵਜੋਤ ਸਿੰਘ ਸਿੱਧੂ ਬੜਬੋਲਾ ਜ਼ਰੂਰ ਹੋ ਸਕਦਾ ਹੈ,ਪਰ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਲਈ ਉਸ ਦੀ ਈਮਾਨਦਾਰੀ ਤੇ ਕਦੇ ਕਿੰਤੂ-ਪ੍ਰੰਤੂ ਨਹੀਂ ਕੀਤਾ ਜਾ ਸਕਦਾ ਹੈ। ਅੱਜ ਜੋ ਮੁੁਸੀਬਤ ਨਵਜੋਤ ਸਿੰਘ ਸਿੱਧੂ ਤੇ ਆਈ ਹੈ, ਨਵਜੋਤ ਸਿੰਘ ਸਿੱਧੂ ਵੱਲੋਂ ਸਿੱਖ ਮੁੱਦਿਆਂ ਪ੍ਰਤੀ ਨਿਭਾਏ ਗਏ ਸ਼ਾਨਦਾਰ ਯੋਗਦਾਨ ਲਈ ਸਿੱਖ ਤਾਲਮੇਲ ਕਮੇਟੀ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਖੜੀ ਰਹੇਗੀ।ਇਸ ਮੋਕੇ ਤੇ ਹਰਵਿੰਦਰ ਸਿੰਘ ਚਿਟਕਾਰਾ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਬਾਵਾ ਖਰਬੰਦਾ ਲਖਬੀਰ ਸਿੰਘ ਲਕੀ ਗੁੁਰਦੀਪ ਸਿੰਘ ਲੱਕੀ ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ,ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ,ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।